Wednesday 10 October 2012

ਪੰਜਾਬ ਬਾਇਓਮਾਸ ਪਾਵਰ ਲਿਮਟਡ ਵਲੋਂ ਤਿੰਨ ਬਾਇਓਮਾਸ ਪਾਵਰ ਪ੍ਰਾਜੈਕਟ ਕਾਇਮ ਕੀਤੇ ਜਾਣਗੇ


ਭਵਿੱਖ ਵਿੱਚ 560 ਕਰੋੜ ਰੁਪਏ ਦੀ ਲਾਗਤ ਨਾਲ 84 ਮੈਗਾਵਾਟ ਦੀ ਸਮਰਥਾ ਵਾਲੇ ਅਜਿਹੇ 7 ਹੋਰ ਪ੍ਰਾਜੈਕਟ ਪੰਜਾਬ ਵਿੱਚ ਲਾਏ ਜਾਣਗੇ
ਮੁੱਖ ਮੰਤਰੀ ਨੇ ਪੀ.ਬੀ.ਪੀ.ਐਲ. ਨੂੰ ਸਿਖਲਾਈ ਸੰਸਥਾ ਲਈ ਤਜਵੀਜ਼ ਪੇਸ਼ ਕਰਨ ਵਾਸਤੇ ਆਖਿਆ

ਜ਼ਿਲ੍ਹਾ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣ ਦੇ ਆਦੇਸ਼
ਚੰਡੀਗੜ੍ਹ, 10 ਅਕਤੂਬਰ : ਪੰਜਾਬ ਬਾਇਓਮਾਸ ਪਾਵਰ ਲਿਮਟਡ (ਪੀ.ਬੀ.ਪੀ.ਐਲ) ਦੇ ਚੇਅਰਮੈਨ ਸ਼੍ਰੀ ਵਿਨੀ ਆਹੂਜਾ ਨੇ ਅੱਜ ਸੂਬੇ ਵਿੱਚ ਉਪਰ 250 ਕਰੋੜ ਰੁਪਏ ਦੇ ਨਿਵੇਸ਼ ਨਾਲ ਤਿੰਨ ਪ੍ਰਾਜੈਕਟ ਸਥਾਪਤ ਕਰਕੇ 36 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਦੀ ਤਜਵੀਜ਼ ਰੱਖੀ ਜਿਸ ਲਈ ਝੋਨੇ ਦੀ ਪਰਾਲੀ ਨੂੰ ਬਾਇਓਮਾਸ ਵਜੋਂ ਸਮੁੱਚੇ ਤੌਰ 'ਤੇ ਵਰਤੋਂ ਵਿੱਚ ਲਿਆਂਦਾ ਜਾਵੇਗਾਪੀ.ਬੀ.ਪੀ.ਐਲ. ਵਲੋਂ ਜ਼ਿਲ੍ਹਾ ਪਟਿਆਲਾ 'ਚ ਪਿੰਡ ਭੁੱਨਰਹੇੜੀ ਅਤੇ ਜਲਖੇੜੀ ਅਤੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਪੁਰਖਾਲੀ ਵਿਖੇ 12-12 ਮੈਗਾਵਾਟ ਦੀ ਸਮਰਥਾ ਵਾਲੇ ਇਹ ਪ੍ਰਾਜੈਕਟ ਲਾਏ ਜਾਣਗੇ। ਸ਼੍ਰੀ ਆਹੂਜਾ ਨੇ ਇਸ ਬਾਰੇ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇੱਕ ਮੀਟਿੰਗ ਦੌਰਾਨ ਦਿੱਤਾ 
ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਸ਼੍ਰੀ ਆਹੂਜਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਗਰੁੱਪ ਵਲੋਂ ਜ਼ਿਲ੍ਹਾ ਪਟਿਆਲਾ ਦੇ ਘਨੌਰ ਵਿੱਚ 12 ਮੈਗਾਵਾਟ ਦੇ ਉਤਪਾਦਨ ਦੀ ਸਮਰਥਾ ਵਾਲਾ ਅਜਿਹਾ ਹੀ ਇੱਕ ਪ੍ਰਾਜੈਕਟ 90 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ ਜਿਸ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈਉਨ੍ਹਾਂ ਕਿਹਾ ਕਿ ਗਰੁੱਪ ਵਲੋਂ ਪੰਜਾਬ ਵਿੱਚ ਪਰਾਲੀ ਦੀ ਵਰਤੋਂ ਨਾਲ ਚਲਾਇਆ ਜਾਣ ਵਾਲਾ ਇਹ ਪ੍ਰਾਜੈਕਟ ਵਿਸ਼ਵ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਹੁਣ ਬਿਜਲੀ ਦੀ ਪੈਦਾਵਾਰ ਦੀ ਵੰਡ ਨੂੰ ਮੁਹੱਈਆ ਕਰਾਉਣ ਵਾਸਤੇ ਹੋਰ ਅੱਗੇ ਵਧਣ ਲਈ ਦ੍ਰਿੜ੍ਹ ਹੈਇਨ੍ਹਾਂ ਪ੍ਰਾਜੈਕਟਾਂ ਨੂੰ ਅਗਲੇ ਤਿੰਨ ਤੋਂ ਪੰਜ ਸਾਲਾਂ ਦੇ ਸਮੇਂ ਵਿੱਚ ਪ੍ਰਦਾਨ ਕਰਨ ਲਈ ਵਿੱਤੀ ਸੰਸਥਾਵਾਂ ਜਿਵੇਂ ਕਿ ਆਈ.ਐਲ.ਐਂਡ ਐਫ.ਐਸ. ਨਾਲ ਸਮਝੌਤਾ ਕੀਤਾ ਗਿਆ ਹੈ
ਸੂਬੇ ਵਿੱਚ ਬਾਇਓਮਾਸ ਬਿਜਲੀ ਉਤਪਾਦਨ ਲਈ ਭਵਿੱਖੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਸ਼੍ਰੀ ਆਹੂਜਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੀ.ਬੀ.ਪੀ.ਐਲ. ਵਲੋਂ ਭਵਿੱਖ ਵਿੱਚ ਪੰਜਾਬ '560 ਕਰੋੜ ਰੁਪਏ ਦੀ ਲਾਗਤ ਨਾਲ 84 ਮੈਗਾਵਾਟ ਦੀ ਸਮਰਥਾ ਵਾਲੇ ਅਜਿਹੇ 7 ਹੋਰ ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕੀਤੇ ਜਾਣਗੇਉਨ੍ਹਾਂ ਨੇ ਪੀ.ਪੀ.ਪੀ. ਵਿਧੀ 'ਚ ਨਵਿਆਉਣਯੋਗ ਊਰਜਾ (ਬਾਇਓਮਾਸ) ਪਾਵਰ ਪ੍ਰਾਜੈਕਟਾਂ ਲਈ ਇੱਕ ਸਿਖਲਾਈ ਸੰਸਥਾ ਸਥਾਪਤ ਕਰਨ ਵਾਸਤੇ ਸੂਬਾ ਸਰਕਾਰ ਪਾਸੋਂ ਸਹਿਯੋਗ ਅਤੇ ਮਦਦ ਮੰਗੀ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਉਨ੍ਹਾਂ ਲਈ ਕੰਪਨੀ ਦੇ ਇਨ੍ਹਾਂ ਪਾਵਰ ਪ੍ਰਾਜੈਕਟਾਂ ਵਿੱਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ
ਮੁੱਖ ਮੰਤਰੀ ਨੇ ਪੀ.ਬੀ.ਪੀ.ਐਲ. ਦੇ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਬਾਇਓਮਾਸ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਨ ਲਈ ਹਰ ਸੰਭਵ ਸਹਿਯੋਗ ਦੇਵੇਗੀਸ਼੍ਰੀ ਆਹੂਜਾ ਵਲੋਂ ਸਿਖਲਾਈ ਸੰਸਥਾ ਦੀ ਕਾਇਮੀ ਲਈ ਉਠਾਏ ਮਾਮਲੇ ਬਾਰੇ ਸ. ਬਾਦਲ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਬਾਰੇ ਇੱਕ ਵਿਆਪਕ ਤਜਵੀਜ਼ ਤਿਆਰ ਕੀਤੀ ਜਾਵੇ ਤਾਂ ਜੋ ਇਸ ਉਪਰ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇਸ. ਬਾਦਲ ਨੇ ਵਫ਼ਦ ਨੂੰ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਜੋ ਸੂਬੇ ਵਿੱਚ ਮਨੋਨੀਤ ਏਜੰਸੀ ਹੈ, ਵਲੋਂ ਅਜਿਹੇ ਪ੍ਰਾਜੈਕਟਾਂ ਦਾ ਕੰਮ ਸਮੇਂ ਸਿਰ ਸ਼ੁਰੂ ਕਰਨ ਵਾਸਤੇ ਸਿੰਗਲ ਵਿੰਡੋ ਕਲੀਅਰੈਂਸ ਨੂੰ ਯਕੀਨੀ ਬਣਾਇਆ ਜਾਵੇਗਾਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਹਦਾਇਤ ਕੀਤੀ ਕਿ ਬਾਇਓਮਾਸ ਪ੍ਰਾਜੈਕਟਾਂ ਦੀ ਕਲੀਅਰੈਂਸ ਛੇਤੀ ਕਰਨ ਨੂੰ ਯਕੀਨੀ ਬਣਾਇਆ ਜਾਵੇਸ. ਬਾਦਲ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਹ ਵੀ ਆਖਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਂਦਾ ਜਾਵੇਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਖੇਤਾਂ ਵਿੱਚ ਅੰਨ੍ਹੇਵਾਹ ਸਾੜੀ ਜਾਂਦੀ ਝੋਨੇ ਦੀ ਪਰਾਲੀ ਨੂੰ ਰੋਕਣ ਲਈ ਲਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਬਾਰੇ ਯਕੀਨੀ ਬਣਾਇਆ ਜਾਵੇ ਕਿਉਂ ਜੋ ਇਸ ਨਾਲ ਨਾ ਸਿਰਫ਼ ਵਾਤਾਵਰਣ ਹੀ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਇਨ੍ਹਾਂ ਪ੍ਰਾਜੈਕਟਾਂ ਲਈ ਮੁੱਖ ਤੌਰ 'ਤੇ ਲੋੜੀਂਦਾ ਬਾਇਓਮਾਸ ਤੇਲ ਵੀ ਅਜਾਈਂ ਚਲਾ ਜਾਂਦਾ ਹੈ
ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਸਤੀਸ਼ ਚੰਦਰਾ, ਸਕੱਤਰ ਊਰਜਾ ਸ਼੍ਰੀ ਅਨੁਰਿੱਧ ਤਿਵਾੜੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕੇ.ਜੇ.ਐਸ. ਚੀਮਾ ਤੇ ਸ਼੍ਰੀ ਗਗਨਦੀਪ ਸਿੰਘ ਬਰਾੜ, ਪਾਵਰਕਾਮ ਦੇ ਸੀ.ਐਮ.ਡੀ. ਸ਼੍ਰੀ ਕੇ.ਡੀ. ਚੌਧਰੀ, ਪੇਡਾ ਦੇ ਐਗਜ਼ੈਕਟਿਵ ਡਾਇਰੈਕਟਰ ਸ਼੍ਰੀ ਟੀ.ਪੀ.ਐਸੀ ਸਿੱਧੂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ਼੍ਰੀ ਰਵਿੰਦਰ ਸਿੰਘ ਸ਼ਾਮਲ ਸਨ।  ਇਸੇ ਦੌਰਾਨ ਪੰਜਾਬ ਬਾਇਓਮਾਸ ਲਿਮਟਡ ਦੀ ਨੁਮਾਇੰਦਗੀ ਉਨ੍ਹਾਂ ਦੇ ਚੇਅਰਮੈਨ ਸ਼੍ਰੀ ਵਿਨੀ ਆਹੂਜਾ, ਐਮ.ਡੀ. ਲੈਫਟੀਨੈਂਟ ਕਰਨਲ (ਰਿਟਾ:) ਮੋਨੀਸ਼ ਆਹੂਜਾ, ਸੀਨੀਅਰ ਉਪ ਪ੍ਰਧਾਨ ਅਤੇ ਪਲਾਂਟ ਓਪਰੇਸ਼ਨ ਕਰਨਲ (ਰਿਟਾ:) ਸਤੀਸ਼ ਮਹਿਤਾ ਅਤੇ ਅਰੁਨ ਕਪੂਰ ਨੇ ਕੀਤੀ

No comments:

Post a Comment