Thursday, 27 September 2012

ਬਾਦਲ ਵੱਲੋਂ ਕੇਂਦਰ ਵਿੱਚੋਂ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਚੱਲਦਾ ਕਰਕੇ ਐਨ.ਡੀ.ਏ. ਗੱਠਜੋੜ ਨੂੰ ਸੱਤਾ 'ਚ ਲਿਆਉਣ ਦਾ ਸੱਦਾ

ਮੌੜ ਮੰਡੀ ਦੀ ਵਿਸ਼ਾਲ ਰੈਲੀ

• ਕਾਂਗਰਸ ਮੁਲਕ ਦਾ ਨਾਸ਼ ਕਰਨ ਵਾਲੀ ਅਮਰਵੇਲ ਵਾਂਗ-ਬਾਦਲ
• Îਮੌੜ ਵਿਧਾਨ ਸਭਾ ਹਲਕੇ ਨੂੰ ਸਬ ਡਿਵੀਜ਼ਨ ਬਣਾਉਣ ਸਮੇਤ ਕੀਤੇ ਕਈ ਅਹਿਮ ਐਲਾਨ
• ਉਪ ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕਰਨ ਦਾ ਭਰੋਸਾ
• ਹਰਸਿਮਰਤ ਵੱਲੋਂ ਯੂ.ਪੀ.ਏ. 4 ਲੱਖ 60 ਹਜ਼ਾਰ ਕਰੋੜ ਦੇ ਘਪਲੇ ਕਰਨ ਵਾਲੀ ਮਹਾਂ ਭ੍ਰਿਸ਼ਟ ਸਰਕਾਰ ਕਰਾਰ
• ਮਨਪ੍ਰੀਤ ਪੰਥ ਦਾ ਗੱਦਾਰ-ਮਜੀਠੀਆ


ਮੌੜ ਮੰਡੀ (ਬਠਿੰਡਾ), 27 ਸਤੰਬਰ
ਮੁਲਕ ਦੀਆਂ ਅਗਾਮੀ ਲੋਕ ਸਭਾ ਚੋਣਾਂ ਲਈ ਸਿਆਸੀ ਏਜੰਡਾ ਤੈਅ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੇਂਦਰ  ਵਿੱਚ ਐਨ.ਡੀ.ਏ. ਦੀ ਸਰਕਾਰ ਕਾਇਮ ਕਰਕੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਪੰਜਾਬ ਪ੍ਰਤੀ ਵਿਤਕਰੇ ਭਰੇ ਰਵੱਈਏੇ ਦਾ ਠੋਕਵਾਂ ਜਵਾਬ ਦੇਣ ਤਾਂ ਜੋ ਦੇਸ਼ ਖਾਸ ਕਰਕੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਇਕ ਨਵਾਂ ਅਧਿਆਏ ਸ਼ੁਰੂ ਕੀਤਾ ਜਾ ਸਕੇ।

ਸਥਾਨਕ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਆਖਿਆ ਕਿ ਇਸ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਦੇ ਚਿਹਰਿਆਂ ਤੋਂ ਇਹ ਭਵਿੱਖਬਾਣੀ ਕੀਤੀ ਜਾ ਸਕਦੀ ਹੈ ਕਿ ਮੁਲਕ ਨੂੰ ਭ੍ਰਿਸ਼ਟਾਚਾਰ ਦੀਆਂ ਖਾਈਆਂ ਵਿੱਚ ਸੁੱਟਣ ਵਾਲੀ, ਮਹਿੰਗਾਈ ਨੂੰ ਬੇਲਗਾਮ ਕਰਨ ਵਾਲੀ ਅਤੇ ਆਪਹੁਰਦੇਪਣ ਨਾਲ ਲੋਕ ਵਿਰੋਧੀ ਫੈਸਲੇ ਲੈਣ ਵਾਲੀ ਯੂ.ਪੀ.ਏ. ਸਰਕਾਰ ਦੇ ਗਿਣਤੀ ਦਿਨ ਬਾਕੀ ਬਚੇ ਹਨ। ਉਨਾਂ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਇਸ ਨੇ ਰਾਜਾਂ ਦੇ ਅਧਿਕਾਰਾਂ ਨੂੰ ਹੜੱਪ ਕੇ ਮੁਲਕ ਦੇ ਸੰਘੀ ਢਾਂਚੇ ਨੂੰ ਢਾਹ ਲਾਈ ਹੈ।  ਉਨਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਿੰਕ ਸੜਕਾਂ ਤੇ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਵਰਗੀਆਂ ਸਕੀਮਾਂ ਨੂੰ ਪ੍ਰਵਾਨਗੀ ਦੇਣ ਵਰਗੇ ਮਸਲਿਆਂ ਬਾਰੇ ਫੈਸਲੇ ਲੈਣ ਵਿੱਚ ਰਾਜਾਂ ਨੂੰ ਖੁਦਮੁਖਤਿਆਰੀ ਦੇਣੀ ਚਾਹੀਦੀ ਹੈ। ਸ. ਬਾਦਲ ਨੇ ਕਿਹਾ,''ਇਹ ਬਹੁਤ ਅਪਮਾਨਜਨਕ ਹੈ ਕਿ ਅਜਿਹੇ ਛੋਟੇ ਮਸਲਿਆਂ ਲਈ ਵੀ ਰਾਜਾਂ ਨੂੰ ਕੇਂਦਰ ਸਰਕਾਰ 'ਤੇ ਨਿਰਭਰ ਹੋਣਾ ਪੈਂਦਾ ਹੈ ਜਦਕਿ ਕੇਂਦਰ ਸਰਕਾਰ ਨੂੰ ਇਨਾਂ ਮਾਮਲਿਆਂ ਨੂੰ ਫਰਾਖਦਿਲੀ ਨਾਲ ਨਜਿੱਠਣਾ ਚਾਹੀਦਾ ਹੈ। ''

ਸ. ਬਾਦਲ ਨੇ ਕਾਂਗਰਸ ਦੀ ਤੁਲਨਾ 'ਅਮਲਵੇਲ' ਨਾਲ ਕੀਤੀ ਜੋ ਮੁਲਕ ਨੂੰ ਤਬਾਹ ਕਰ ਰਹੀ ਹੈ। ਉਨਾਂ ਇਹ ਵੀ ਜ਼ਿਕਰ ਕੀਤਾ ਕਿ ਯੂ.ਪੀ.ਏ. ਸਰਕਾਰ ਨੇ ਸਾਰੇ ਜਮਹੂਰੀ ਨੇਮ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਛਿੱਕੇ ਟੰਗ ਦਿੱਤੀਆਂ ਹਨ। ਉਨਾਂ ਕਿਹਾ ਕਿ ਕੇਂਦਰ ਵੱਲੋਂ ਜਾਣਬੁੱਝ ਕੇ ਸੋਕਾ ਰਾਹਤ ਪੈਕੇਜ ਦੇਣ ਤੋਂ ਕਿਨਾਰਾ ਕਰਨਾ ਇਸ ਗੱਲ ਨੂੰ ਸੱਚ ਕਰਦੀ ਹੈ ਕਿ ਕੇਂਦਰ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਇਆ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਤੇ ਉੜੀਸਾ ਵਰਗੇ ਨੂੰ ਰਾਹਤ ਪੈਕੇਜ ਦੇ ਦਿੱਤੇ ਜਦਕਿ ਉਹ ਪੰਜਾਬ ਨੂੰ ਇਹ ਕਹਿ ਰਹੀ ਹੈ ਕਿ ਸੂਬਾ ਸਰਕਾਰ ਨੇ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਵਿਸ਼ੇਸ਼ ਟੀਮ ਭੇਜਣ ਬਾਰੇ ਕੇਂਦਰ ਨੂੰ ਅਪੀਲ ਨਹੀਂ ਕੀਤੀ। ਕੇਂਦਰ ਦੀ ਇਸ ਦਲੀਲ ਦਾ ਮਜ਼ਾਕ ਉਡਾਉਂਦਿਆਂ ਸ. ਬਾਦਲ ਨੇ ਉਨਾਂ ਨੂੰ ਆਖਿਆ ਕਿ ਕੀ ਕੇਂਦਰੀ ਟੀਮ ਖੇਤੀਬਾੜੀ ਮੰਤਰੀ ਸ੍ਰੀ ਸ਼ਰਦ ਪਵਾਰ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਪੇਂਡੂ ਵਿਕਾਸ ਮੰਤਰੀ ਸ੍ਰੀ ਜੈਰਾਮ ਰਮੇਸ਼ ਸ਼ਾਮਲ ਸਨ, ਤੋਂ ਵੱਡੀ ਹੈ ਜਿਸ ਨੇ ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਂਰੋ ਦੀ ਅਗਵਾਈ ਵਿੱਚ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਸਥਾਰ ਵਿੱਚ ਚਰਚਾ ਕੀਤੀ ਸੀ ਅਤੇ ਪੰਜਾਬ ਨੇ ਇਸ ਸੰਕਟ ਦੀ ਘੜੀ ਵਿਚੋਂ ਕਿਸਾਨਾਂ ਨੂੰ ਕੱਢਣ ਲਈ 5112 ਕਰੋੜ ਰੁਪਏ ਦੀ ਵਿਸ਼ੇਸ਼ ਕੇਂਦਰੀ ਸਹਾਇਤਾ ਮੰਗੀ। ਪੰਜਾਬ ਸਰਕਾਰ ਨੇ ਸੋਕੇ ਵਰਗੀ ਸਥਿਤੀ ਦੌਰਾਨ ਝੋਨੇ ਦੀ ਫਸਲ ਨੂੰ ਬਚਾਉਣ ਲਈ ਵਾਧੂ ਖਰਚ ਕਰਕੇ ਕਿਸਾਨਾਂ ਦੀ ਬਾਂਹ ਫੜੀ ਸੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਵਿੱਤੀ ਪੈਕੇਜ ਦੇਣਾ ਨਹੀਂ ਚਾਹੁੰਦੀ ਜਿਸ ਲਈ ਉਹ ਬਹਾਨੇਬਾਜ਼ੀਆਂ ਬਣਾ ਕੇ ਪੰਜਾਬ ਨੂੰ ਜਾਣਬੁੱਝ ਕੇ ਇਸ ਤੋਂ ਬਾਹਰ ਰੱਖਣਾ ਚਾਹੁੰਦੀ ਹੈ। 
ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਭਰੀ ਗੱਲ ਹੈ ਕਿ ਸਾਡਾ ਰਾਜ ਸਿੱਖਿਆ ਖੇਤਰ ਵਿੱਚ ਅੱਵਲ ਸਥਾਨ ਹਾਸਲ ਕਰ ਚੁੱਕਾ ਹੈ ਜਦਕਿ ਸੂਬੇ ਨੂੰ ਸਿਹਤ ਖੇਤਰ ਵਿੱਚ ਬੁਨਿਆਦੀ ਢਾਂਚੇ 'ਚ ਸਰਵੋਤਮ ਦਰਜਾ ਮਿਲਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਦੀ ਸਫਾਈ ਲਈ 2500 ਕਰੋੜ ਦੀ ਲਾਗਤ ਵਾਲਾ ਵਿਆਪਕ ਪ੍ਰੋਗਰਾਮ ਉਲੀਕਿਆ ਹੈ ਜਿਸ ਨਾਲ ਮਿਊਂਸਪਲ ਸੀਵੇਜ ਅਤੇ ਸਨਅਤਾਂ ਦੇ ਦੂਸ਼ਿਤ ਪਾਣੀ ਨੂੰ ਸਾਫ ਕੀਤਾ ਜਾਵੇਗਾ। ਇਸੇ ਤਰਾਂ ਸੂਬੇ ਦੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ ਮਹੱਈਆ ਕਰਵਾਇਆ ਜਾਵੇਗਾ। ਪਿੰਡ ਬਾਦਲ ਵਿਖੇ ਹਾਲ ਹੀ ਵਿੱਚ ਲੱਗੇ ਮੈਗਾ ਮੈਡੀਕਲ ਕੈਂਪ ਜਿੱਥੇ ਕਰੀਬ 17000 ਮਰੀਜ਼ਾਂ ਦੀ ਜਾਂਚ ਕੀਤੀ ਗਈ ਸੀ, ਦੀ ਸਫਲਤਾ ਤੋਂ ਉਤਸ਼ਾਹਿਤ ਹੁੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 3 ਤੇ 4 ਨਵੰਬਰ ਨੂੰ ਮਾਨਸਾ ਵਿਖੇ ਦੋ ਦਿਨਾ ਮੈਗਾ ਮੈਡੀਕਲ ਕੈਂਪ ਲਾਇਆ ਜਾਵੇਗਾ।

ਸ. ਜਨਮੇਜਾ ਸਿੰਘ ਸੇਖੋਂ ਵੱਲੋਂ ਮੌੜ ਹਲਕੇ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਮੌੜ ਮੰਡੀ ਨੂੰ ਸਬ ਡਿਵੀਜ਼ਨ ਦਰਜਾ ਦੇ ਦਿੱਤਾ ਜਾਵੇਗਾ। ਉਨਾਂ ਇਹ ਵੀ ਐਲਾਨ ਕੀਤਾ ਕਿ ਲੈਂਡ ਮਾਰਟਗੇਜ ਬੈਂਕ ਦੀ ਸਥਾਪਤੀ ਦੇ ਨਾਲ ਨਾਲ ਲੜਕਿਆਂ ਅਤੇ ਲੜਕੀਆਂ ਲਈ ਵੱਖੋ-ਵੱਖਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਥਾਪਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੌੜ ਮੰਡੀ ਵਿੱਚ ਆਧੁਨਿਕ ਅਨਾਜ ਮੰਡੀ ਕਾਇਮ ਕੀਤੀ ਜਾਵੇਗੀ ਅਤੇ ਅੱਗ ਬੁਝਾਊ ਪ੍ਰਬੰਧਾਂ ਲਈ ਵੀ ਢਕਵੇਂ ਫੰਡ ਦਿੱਤੇ ਜਾਣਗੇ। 
ਮੌੜ ਵਿਧਾਨ ਸਭਾ ਹਲਕੇ ਦੇ ਲੋਕਾਂ ਵੱਲੋਂ ਕਾਂਗਰਸ ਅਤੇ ਇਸ ਦੀ ਬੀ ਟੀਮ ਪੀਪਲਜ਼ ਪਾਰਟੀ ਆਫ਼ ਪੰਜਾਬ ਨੂੰ ਬੁਰੀ ਤਰਾਂ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਵਾਰ ਸ. ਜਨਮੇਜਾ ਸਿੰਘ ਸੇਖੋਂ ਨੂੰ ਜਿਤਾਉਣ ਲਈ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮੋੜ ਦੀ ਇਸ ਇਤਿਹਾਸਕ ਰੈਲੀ ਨੇ ਕਾਂਗਰਸ ਤੇ ਉਸ ਦੇ ਇਸ਼ਾਰੇ 'ਤੇ ਕੰਮ ਕਰ ਰਹੀਆਂ ਸਿਆਸੀ ਪਾਰਟੀਆਂ ਨੂੰ ਇਹ ਸਨੇਹਾ ਦੇ ਦਿੱਤਾ ਹੈ ਕਿ ਇਨਾਂ ਦੇ ਦਿਨ ਪੁੱਗੇ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾਉਣ ਵਾਲੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਵਿੱਚ ਮੁੜ ਪੂਰਨ ਭਰੋਸਾ ਜ਼ਾਹਰ ਕੀਤਾ ਹੈ। ਉਨਾਂ ਕਿਹਾ ਕਿ ਇਸ ਜਿੱਤ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਲਿਆਂਦੇ ਪ੍ਰਸ਼ਾਸਕੀ ਸੁਧਾਰਾਂ, ਪਾਰਦਰਸ਼ਤਾ ਅਤੇ ਵਿਕਾਸ ਦੀ ਮੁਹਿੰਮ 'ਤੇ ਮੋਹਰ  ਲਾਈ ਹੈ। ਉਨਾਂ ਐਲਾਨ ਕੀਤਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਦੇ ਖਾਲਿਆਂ ਦੇ ਪ੍ਰਬੰਧ ਨੂੰ ਸੁਚਾਰੂ ਬਣਾਇਆ ਜਾਵੇਗਾ ਜਿਸ ਲਈ ਮੁੱਖ ਮੰਤਰੀ ਨੇ ਪੰਜਾਬ ਲਈ ਸਿੰਜਾਈ ਪ੍ਰੋਗਰਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨਾਂ ਕਿਹਾ ਕਿ ਆਉਂਦੇ ਤਿੰਨ ਸਾਲਾਂ ਵਿੱਚ 8775 ਕਰੋੜ ਰੁਪਏ ਦੀ ਲਾਗਤ ਦੇ ਸੂਬੇ ਦੇ ਸਾਰੇ 142 ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨਾਲ ਨਾਲ ਸਾਰੇ ਪਿੰਡਾਂ ਵਿੱਚ ਪੱਕੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ। ਸ. ਬਾਦਲ ਨੇ ਕਿਹਾ ਕਿ ਪਿਛਲੀ ਕਾਰਜਕਾਲ ਦੌਰਾਨ ਅਸੀਂ 1.20 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਸਨ ਅਤੇ ਹੁਣ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.5 ਲੱਖ ਅਸਾਮੀਆਂ ਦੀ ਭਰਤੀ ਪ੍ਰਕ੍ਰਿਆ ਵੀ ਛੇਤੀ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮਾਲਵਾ ਖੇਤਰ ਇਸ ਗੱਲੋਂ ਖੁਸ਼ਕਿਸਮਤ ਹੈ ਕਿਉਂਕਿ ਆਉਂਦੇ ਚਾਰ ਸਾਲਾਂ ਵਿੱਚ ਟੈਕਸਟਾਈਲ ਹੱਬ ਬਣਨ ਨਾਲ ਇਕ ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਤੀਜੇ ਵਿਸ਼ਵ ਕਬੱਡੀ ਕੱਪ ਦਾ ਐਲਾਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪਹਿਲੀ ਦਸੰਬਰ ਨੂੰ ਇਸ ਦਾ ਉਦਘਾਟਨੀ ਸਮਾਗਮ ਬਠਿੰਡਾ ਵਿੱਚ ਹੋਵੇਗਾ ਅਤੇ ਇਸ ਕੱਪ ਵਿੱਚ ਪਹਿਲੀ ਵਾਰ ਅਫਰੀਕਾ ਅਤੇ ਯੂਰਪੀ ਖਿੱਤੇ ਦੀਆਂ ਟੀਮਾਂ ਭਾਗ ਲੈਣਗੀਆਂ। ਸ. ਬਾਦਲ ਨੇ ਭਰੋਸਾ ਦਿਵਾਇਆ ਕਿ ਮੌੜ ਦਾ ਮੁਹਾਂਦਰਾ ਹੁਣ ਬਦਲ ਜਾਵੇਗਾ ਕਿਉਂਕਿ ਉਨਾਂ ਦੇ ਵਿਧਾਇਕ ਇਸ ਹਲਕੇ ਦੀ ਜ਼ੋਰਦਾਰ ਵਕਾਲਤ ਕਰਦੇ ਹਨ। 

ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਸ੍ਰੀਮਤੀ ਹਰਮਿਸਰਤ ਕੌਰ ਬਾਦਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਮੌੜ ਹਲਕੇ ਦਾ ਹਮੇਸ਼ਾ ਰਿਣੀ ਰਹੇਗਾ ਜਿਨਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਇਸ ਹਲਕੇ ਤੋਂ ਸਖ਼ਤ ਮੁਕਾਬਲੇ ਦੇ ਬਾਵਜੂਦ ਸ. ਜਨਮੇਜਾ ਸਿੰਘ ਸੇਖੋਂ ਨੂੰ ਮਿਸਾਲੀ ਜਿੱਤ ਦਿਵਾਈ। ਉਨਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਕਾਂਗਰਸ ਤੇ ਉਸ ਦੀ ਬੀ ਟੀਮ ਪੀਪਲਜ਼ ਪਾਰਟੀ ਆਫ਼ ਪੰਜਾਬ ਦੀਆਂ ਜੜਾਂ ਪੁੱਟ ਦਿੱਤੀਆਂ। ਉਨਾਂ ਨੇ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਮੌੜ ਹਲਕੇ ਦੀ ਕੋਈ ਵੀ ਮੰਗ ਅਧੂਰੀ ਨਹੀਂ ਛੱਡਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਮਨ ਵਿੱਚ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਤੜਪ ਰਹਿੰਦੀ ਹੈ ਅਤੇ ਉਹ ਆਪਣੇ ਅਣਥੱਕ ਯਤਨਾਂ ਸਦਕਾ ਲੋਕਾਂ ਦੀ ਸੇਵਾ ਕਰ ਰਹੇ ਹਨ। 

ਕੇਂਦਰ ਦੀ ਯੂ.ਪੀ.ਏ. ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਆਪਣੇ ਅੱਠ ਸਾਲਾਂ ਦੇ ਕਾਰਜਕਾਲ ਦੌਰਾਨ ਅਜਿਹੀ ਕੋਈ ਪ੍ਰਾਪਤੀ ਨਹੀਂ ਕੀਤੀ ਜਿਸ ਦਾ ਜ਼ਿਕਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਾਂਗਰਸ ਦਾ ਰਵੱਈਆ ਹਮੇਸ਼ਾ ਹੀ ਪੰਜਾਬ ਵਿਰੋਧੀ ਰਿਹਾ ਹੈ ਜਿਸ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਦੀ ਔਖੀ ਘੜੀ ਵਿੱਚ ਸਾਰ ਲੈਣਾ ਵੀ ਆਪਣਾ ਫਰਜ਼ ਨਾ ਸਮਝਿਆ। ਉਨਾਂ ਕਿਹਾ ਕਿ ਇਸ ਸਾਲ ਮੀਂਹ ਘੱਟ ਪੈਣ ਕਰਕੇ ਪੰਜਾਬ ਵਿੱਚ ਸੋਕੇ ਵਰਗੀ ਸਥਿਤੀ ਪੈਦਾ ਹੋ ਗਈ ਜਿਸ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਪਾਲਣ ਲਈ ਵੱਡੇ ਵਿੱਤੀ ਬੋਝ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਕੇਂਦਰ ਸਰਕਾਰ ਕਿਸਾਨਾਂ ਦੀ ਮਦਦ ਨਹੀਂ ਕਰ ਰਹੀ। 

4 ਲੱਖ 60 ਹਜ਼ਾਰ ਕਰੋੜ ਰੁਪਏ ਦੇ ਵੱਡੇ ਘੁਟਾਲਿਆਂ ਨੂੰ ਜਨਮ ਦੇਣ ਵਾਲੀ ਯੂ.ਪੀ.ਏ. ਸਰਕਾਰ ਦੀਆਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਨੀਂਹਾਂ ਉਖਾੜਨ ਦਾ ਸੱਦਾ ਦਿੰਦਿਆਂ ਸੰਸਦ ਮੈਂਬਰ ਨੇ ਆਖਿਆ ਕਿ ਆਮ ਲੋਕਾਂ ਖਾਸ ਕਰਕੇ ਗਰੀਬ ਤੇ ਕਿਸਾਨਾਂ ਦੇ ਬਚਾਅ ਲਈ ਇਸ ਸਰਕਾਰ ਨੂੰ ਚੱਲਦਾ ਕੀਤਾ ਜਾਵੇ ਅਤੇ ਸੂਬੇ ਦੀਆਂ ਸਾਰੀਆਂ 13 ਸੰਸਦੀ ਸੀਟਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਜਿਤਾਈਆਂ ਜਾਣ।
ਮਾਲ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਆਪਣੇ ਲੋਕ ਵਿਰੋਧੀ ਸਟੈਂਡ ਕਰਕੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਅੱਜ ਆਪਣੇ ਸਾਥੀਆਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਚਾਹੀਦਾ ਹੈ ਕਿ ਉਹ ਲੋਕ ਸਭਾ ਦਾ ਸੈਸ਼ਨ ਬੁਲਾ ਕੇ ਸਰਕਾਰ ਨੂੰ ਆਪਣਾ ਬਹੁਮਤ ਸਪੱਸ਼ਟ ਕਰਨ ਲਈ ਕਹੇ। ਉਨਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਆਮ ਆਦਮੀ ਦੇ ਨਾਂ 'ਤੇ ਸੱਤਾ ਵਿੱਚ ਆਈ ਇਸ ਸਰਕਾਰ ਨੇ ਜ਼ਰੂਰੀ ਵਸਤਾਂ ਦੇ ਭਾਅ ਵਿੱਚ ਗੈਰ-ਲੋੜੀਂਦਾ ਵਾਧਾ ਕਰਕੇ ਉਸ ਦਾ ਲੱਕ ਤੋੜ ਦਿੱਤਾ ਹੈ। ਯੂ.ਪੀ.ਏ. ਸਰਕਾਰ ਨੂੰ ਸਭ ਤੋਂ ਭ੍ਰਿਸ਼ਟ ਸਰਕਾਰ ਦਾ ਦਰਜਾ ਦਿੰਦੇ ਹੋਏ ਸ. ਮਜੀਠੀਆ ਨੇ ਕਿਹਾ ਕਿ ਆਪਣੇ ਅੱਠ ਸਾਲਾਂ ਦੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਨੇ ਭਾਰਤ ਦੀ ਅੰਨੇਵਾਹ ਲੁੱਟ ਕੀਤੀ ਹੈ ਜੋ ਕਿ ਅੰਗਰੇਜ਼ਾਂ ਵੱਲੋਂ ਆਪਣੇ 200 ਸਾਲਾਂ ਦੇ ਰਾਜ ਦੌਰਾਨ ਕੀਤੀ ਗਈ ਲੁੱਟ ਤੋਂ ਕਿਤੇ ਜ਼ਿਆਦਾ ਹੈ।  

ਉਨਾਂ ਕਿਹਾ ਕਿ ਕੇਂਦਰ ਦੀ ਯੂ.ਪੀ.ਏ. ਸਰਕਾਰ ਪੰਜਾਬ ਨੂੰ ਤਾਂ ਗਲਤ ਤਰੀਕੇ ਨਾਲ ਸੋਕੇ ਦੇ ਰਾਹਤ ਪੈਕੇਜ ਤੋਂ ਵਾਂਝਿਆ ਰੱਖ ਰਹੀ ਹੈ ਪਰ ਦੂਜੇ ਪਾਸੇ ਵਿਕਾਸ ਕੰਮਾਂ ਦੀ ਖਾਤਰ ਲੋਕਾਂ ਦੇ ਟੈਕਸਾਂ ਦਾ ਪੈਸਾ ਗਲਤ ਢੰਗ ਨਾਲ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਦੇ ਹਲਕੇ ਵਿੱਚ ਧੱਕ ਰਹੀ ਹੈ। ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇਣ ਦਾ ਸੱਦਾ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਇਸ ਪਾਰਟੀ ਨੂੰ ਇਸ ਦੇ ਪੰਜਾਬ ਵਿਰੋਧੀ ਫੈਸਲਿਆਂ ਲਈ ਸਬਕ ਸਿਖਾਉਣ। ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗੱਦਾਰ ਕਰਾਰ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਕਾਂਗਰਸ ਨਾਲ ਲੁਕਵੇਂ ਢੰਗ ਨਾਲ ਹੱਥ ਮਿਲਾ ਕੇ ਪੀ.ਪੀ.ਪੀ. ਆਗੂ ਨੇ ਪੰਥ ਦੇ ਨਾਲ ਧੋਖਾ ਕੀਤਾ ਹੈ ਪਰ ਉਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਹਾਲ ਹੀ ਵਿੱਚ ਉਨਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਸ ਆਗੂ ਨੂੰ ਬੁਰੀ ਹਾਰ ਦਿੱਤੀ ਹੈ। 

ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਅੱਜ ਟੁੱਟਣ ਕੰਢੇ ਖੜਾ ਹੈ। ਉਨਾਂ ਆਖਿਆ ਕਿ ਕਾਂਗਰਸ ਪਾਰਟੀ ਅੱਜ ਆਪਣੇ ਖਾਤਮੇ ਵੱਲ ਵਧ ਰਹੀ ਹੈ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਇਸ ਪਾਰਟੀ ਦੇ ਸਾਰੇ ਭ੍ਰਿਸ਼ਟ ਆਗੂਆਂ ਨੂੰ ਦੇਸ਼ ਦੇ ਲੋਕ ਸਬਕ ਸਿਖਾਉਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ 'ਵਿਕਾਸ ਸਿੰਘ ਬਾਦਲ' ਦਾ ਨਾਂ ਦਿੰਦਿਆਂ ਉਨਾਂ• ਕਿਹਾ ਕਿ ਸ. ਬਾਦਲ ਦੀ ਦੂਰਦ੍ਰਿਸ਼ਟੀ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਅੱਜ ਲਗਾਤਾਰ ਦੂਜੀ ਵਾਰ ਸੱਤਾ ਵਿੱਚ ਆਈ ਹੈ। 

ਇਸ ਮੌਕੇ ਹਲਕਾ ਵਿਧਾਇਕ ਤੇ ਸਿੰਜਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਅੱਜ ਦੀ ਇਸ ਰੈਲੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ• ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਮੌੜ ਮੰਡੀ ਦੇ ਲੋਕ ਆਉਂਦੀਆਂ ਸੰਸਦੀ ਚੋਣਾਂ ਵਿੱਚ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਡਟ ਕੇ ਜੇਤੂ ਇਤਿਹਾਸ ਨੂੰ ਮੁੜ ਦੁਹਰਾਉਣਗੇ। ਉਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਇਲਾਕੇ ਦੀਆਂ ਉਹ ਸਾਰੀਆਂ ਮੰਗਾਂ ਮੰਨੀਆਂ ਜਾਣ ਜਿਨਾਂ ਨੂੰ ਕਾਂਗਰਸ ਸਰਕਾਰ ਮੌਕੇ ਪੂਰੀ ਤਰਾਂ ਅਣਗੌਲਿਆ ਕਰੀ ਰੱਖਿਆ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਆਗੂ ਸ. ਅਮਰਜੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਸ੍ਰੀ ਮੰਗਤ

No comments:

Post a Comment