Monday, 29 October 2012

ਪਾਰਟੀ ਸਰਪ੍ਰਸਤ ਤੇ ਪ੍ਰਧਾਨ ਵੱਲੋਂ ਮਲਕੀਤ ਸਿੰਘ ਕੀਤੂ ਦੇ ਦੇਹਾਂਤ 'ਤੇ ਅਫ਼ਸੋਸ ਦਾ ਪ੍ਰਗਟਾਵਾ

ਚੰਡੀਗੜ੍ਹ, 29 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਤੋਂ ਸਾਬਕਾ ਵਿਧਾਇਕ ਸ. ਮਲਕੀਤ ਸਿੰਘ ਕੀਤੂ ਦੇ ਦਿਹਾਂਤ 'ਤੇ ਢੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 
ਇੱਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਸ. ਕੀਤੂ ਨੂੰ ਪਾਰਟੀ ਦਾ ਅਨੁਸ਼ਾਸਨਬੱਧ ਸੈਨਿਕ ਦੱਸਦਿਆਂ ਆਖਿਆ ਕਿ ਉਨ੍ਹਾਂ ਨੇ ਸਮਾਜ ਦੇ ਦੱਬੇ ਕੁਚਲੇ ਤਬਕਿਆਂ ਲਈ ਬਹੁਤ ਉਪਰਾਲੇ ਕੀਤੇ। ਸ. ਬਾਦਲ ਨੇ ਸਾਬਕਾ ਵਿਧਾਇਕ ਵਲੋਂ ਸਮਾਜ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਵੀ ਚੇਤੇ ਕੀਤਾ ਜਿਨ੍ਹਾਂ ਨੇ ਹੇਠਲੇ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੇ ਹੱਕਾਂ ਤੋਂ ਵਾਂਝੇ ਲੋਕਾਂ ਦੀ ਭਲਾਈ ਲਈ ਅਣਥੱਕ ਯਤਨ ਕੀਤੇ।
ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ. ਕੀਤੂ ਨੂੰ ਪਾਰਟੀ ਦਾ ਬੇਹਿਦ ਸਮਰਪਿਤ ਆਗੂ ਕਰਾਰ ਦਿੰਦਿਆਂ ਉਨ੍ਹਾਂ ਦੇ ਸਮਾਜ ਦੇ ਅਣਗੋਲੇ ਵਰਗਾਂ ਲਈ ਕੀਤੇ ਗਏ ਕੰਮ ਨੂੰ ਯਾਦ ਕੀਤਾ। 
ਦੁੱਖੀ ਪਰਿਵਾਰ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਦੋਵਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਆਤਮਾਂ ਨੂੰ ਸ਼ਾਂਤੀ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

No comments:

Post a Comment