ਇੱਕ ਸੰਦੇਸ਼ ਵਿਚ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਗੁਰੂ ਰਾਮ ਦਾਸ ਜੀ ਨੇ ਸਾਨੂੰ ਪ੍ਰੇਮ ਭਾਵਨਾ, ਨਿਰਮਾਣਤਾ ਅਤੇ ਮਨੁੱਖਤਾ ਦੀ ਸੇਵਾ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਸਿੱਖਾਂ ਦੇ ਸਭ ਤੋਂ ਧਾਰਮਿਕ ਅਸਥਾਨ ਮੰਨੇ ਜਾਂਦੇ ਸ਼੍ਰੀ ਹਰਮੰਦਿਰ ਸਾਹਿਬ ਦੀ ਉਸਾਰੀ ਗੁਰੂ ਜੀ ਨੇ ਆਪਣੀ ਦੇਖ-ਰੇਖ ਹੇਠ ਕਰਵਾਈ।
ਲੋਕਾਂ ਨੂੰ ਗੁਰੂ ਰਾਮ ਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਚੱਲਣ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਸਾਨੂੰ ਗੁਰੂ ਜੀ ਵਲੋਂ ਚਿਤਵੇ ਗਏ ਸਮਾਜ ਦੀ ਸਿਰਜਣਾ ਲਈ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ।
No comments:
Post a Comment