ਉਪ ਮੁੱਖ ਮੰਤਰੀ ਵੱਲੋਂ ਸੁਖਦੇਵ ਸਿੰਘ ਨਾਮਧਾਰੀ ਦੀ ਪਾਸਪੋਰਟ ਪੜਤਾਲ ਅਤੇ ਅਸਲਾ ਲਾਇਸੈਂਸ ਜਾਰੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ
- ਪ੍ਰਮੁੱਖ ਸਕੱਤਰ (ਗ੍ਰਹਿ)
ਤੋਂ 15 ਦਿਨਾਂ ਵਿੱਚ ਰਿਪੋਰਟ ਮੰਗੀ
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ
ਜਿੰਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਨੇ ਚੱਢਾ ਭਰਾਵਾਂ ਦੇ ਕਤਲ
ਕੇਸ ਵਿੱਚ ਨਾਮਜ਼ਦ ਸੁਖਦੇਵ ਸਿੰਘ ਨਾਮਧਾਰੀ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਉਸ ਦਾ ਪਾਸਪੋਰਟ
ਬਣਾਉਣ ਲਈ ਪੜਤਾਲ ਬਾਰੇ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਮੁੱਖ
ਸਕੱਤਰ (ਗ੍ਰਹਿ) ਸ੍ਰੀ ਡੀ.ਐਸ. ਬੈਂਸ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸਮੁੱਚੇ
ਮਾਮਲੇ ਦੀ ਜਾਂਚ ਕਰਕੇ ਇਸ ਕੇਸ ਦੀ ਤਹਿ ਤੱਕ ਜਾਇਆ ਜਾ ਸਕੇ।
ਅੱਜ ਇੱਥੇ ਇਹ ਪ੍ਰਗਟਾਵਾ
ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ
ਗ੍ਰਹਿ ਨੂੰ 15 ਦਿਨਾਂ 'ਚ ਰਿਪੋਰਟ ਸੌਂਪਣ ਲਈ ਆਖਿਆ
ਹੈ ਤਾਂ ਕਿ ਗੈਰ-ਸਮਾਜਿਕ ਅਨਸਰਾਂ ਲਈ ਜਾਅਲੀ ਪੜਤਾਲਾਂ ਅਤੇ ਅਸਲਾ ਲਾਇਸੈਂਸ ਜਾਰੀ ਕਰਨ ਦੀਆਂ
ਕਾਰਵਾਈਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਨੂੰ ਇਹ ਵੀ ਆਦੇਸ਼ ਦਿੱਤਾ ਕਿ ਸੂਬਾ
ਪ੍ਰਸ਼ਾਸਨ ਵਿੱਚ ਅਜਿਹੀਆਂ ਲਾਪਰਵਾਹੀਆਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾਵੇ।
No comments:
Post a Comment